ਟਰੱਕ-ਟਰਾਲੇ ਸਮੇਤ ਇਕ ਵਿਅਕਤੀ ਨੂੰ ਕੀਤਾ ਕਾਬੂ
ਬਾਘਾ ਪੁਰਾਣਾ 3 ਮਾਰਚ (ਸੰਦੀਪ ਬਾਘੇਵਾਲੀਆ)-ਟਰੱਕ-ਟਰਾਲੇ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦੇ ਹੋਏ ਜ਼ਿਲਾ ਪੁਲਸ ਮੁਖੀ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ ਜਦ ਸੀ.ਆਈ.ਏ ਸਟਾਫ਼ ਬਾਘਾ ਪੁਰਾਣਾ ਦੀ ਪੁਲਸ ਪਾਰਟੀ ਇਲਾਕੇ ਵਿਚ ਗਸਤ ਕਰਦੀ ਹੋਈ ਮੋਗਾ-ਕੋਟਕਪੂਰਾ ਰੋਡ ਬੱਸ ਅੱਡਾ ਰੋਡੇ ਕਾਲਜ ਦੇ ਕੋਲ ਜਾ ਰਹੀ ਸੀ ਤਾਂ ਉਨਾਂ ਨੂੰ ਜਾਣਕਾਰੀ ਮਿਲੀ ਕਿ ਗਗਨਦੀਪ ਸਿੰਘ ਉਰਫ਼ ਗਗਨ ਨਿਵਾਸੀ ਪਿੰਡ ਭਿੰਡਰ ਕਲਾਂ ਇਕ ਚੋਰੀ ਦੇ 10 ਟਾਇਰ ਟਰੱਕ ਟਰਾਲੇੇ ਸਮੇਤ ਜਾ ਰਿਹਾ ਹੈ, ਜਿਸ ’ਤੇ ਪੁਲਸ ਪਾਰਟੀ ਨੇ ਨਾਕਾਬੰਦੀ ਕਰ ਕੇ ਉਸ ਨੂੰ ਕਾਬੂ ਕੀਤਾ ਅਤੇ ਪੁੱਛਗਿੱਛ ਕਰਨ ’ਤੇ ਕਥਿਤ ਦੋਸ਼ੀ ਗਗਨਦੀਪ ਸਿੰਘ ਉਰਫ਼ ਗਗਨ ਨੇ ਦੱਸਿਆ ਕਿ ਉਸ ਨੇ ਬੀਤੀ 2 ਮਾਰਚ ਨੂੰ ਉਕਤ ਟਰਾਲੇ ਜਹਾਜਗੜ ਮਾਰਕੀਟ ਸ੍ਰੀ ਅੰਮਿ੍ਰਤਸਰ ਸਾਹਿਬ ਤੋਂ ਚੋਰੀ ਕੀਤਾ ਸੀ। ਇਸ ਸਬੰਧ ਵਿਚ ਸ਼੍ਰੀ ਅੰਮਿ੍ਰਤਸਰ ਸਾਹਿਬ ਵਿਚ ਵੀ ਰਪਟ ਟਰੱਕ ਮਾਮਲਾ ਵੱਲੋਂ ਦਰਜ ਕਰਵਾਇਆ ਗਿਆ ਹੈ। ਕਥਿਤ ਦੋਸ਼ੀ ਦੇ ਖਿਲਾਫ਼ ਥਾਣਾ ਸਮਾਲਸਰ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ।