ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ

- ਲੋਕਾਂ ਨੂੰ ਕਿਹਾ- ਕੰਮ ਕਰਨ ਵਾਲਿਆਂ ਨੂੰ 1 ਜੂਨ ਵਾਲੇ ਦਿਨ ਜ਼ਰੂਰ ਦਿਓ ਵੋਟ
- ਕਿਹਾ- ਅਜਿਹੇ ਉਮੀਦਵਾਰ ਨੂੰ ਜਿਤਾਓ ਜੋ ਤੁਹਾਡੇ ਦੁੱਖ-ਦਰਦ ਨੂੰ ਸਮਝਦਾ ਹੋਵੇ, ਗੁਰਪ੍ਰੀਤ ਜੀ.ਪੀ ਆਮ ਪਰਿਵਾਰ ਤੋਂ ਉੱਪਰ ਉੱਠ ਕੇ ਇੱਥੇ ਤੱਕ ਪਹੁੰਚੇ ਹਨ
- ਅਸੀਂ ਭਾਜਪਾ ਵਾਂਗ ਜਾਤੀ-ਧਰਮ ਦੇ ਨਾਂ 'ਤੇ ਵੋਟਾਂ ਨਹੀਂ ਮੰਗਦੇ, ਅਸੀਂ ਬਿਜਲੀ, ਨਹਿਰੀ ਪਾਣੀ, ਸਕੂਲਾਂ, ਹਸਪਤਾਲਾਂ ਵਰਗੇ ਕੀਤੇ ਕੰਮਾਂ ਦੇ ਨਾਂ 'ਤੇ ਵੋਟਾਂ ਮੰਗ ਰਹੇ ਹਾਂ
- ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਰਾਜ ਮਾਰਗਾਂ ਅਤੇ ਰਾਸ਼ਟਰੀ ਮਾਰਗਾਂ 'ਤੇ ਤਾਇਨਾਤ 'ਰੋਡ ਸੇਫ਼ਟੀ ਫੋਰਸ' ਦੇ ਹਾਈਟੈਕ ਵਾਹਨਾਂ ਨੇ 1250 ਤੋਂ ਵੱਧ ਲੋਕਾਂ ਦੀਆਂ ਬਚਾਈਆਂ ਜਾਨਾਂ
- ਪੰਜਾਬ ਦੇ 43,000 ਨੌਜਵਾਨਾਂ ਨੂੰ ਦੇ ਚੁੱਕੇ ਹਾਂ ਸਰਕਾਰੀ ਨੌਕਰੀਆਂ ਦਾ ਤੋਹਫ਼ਾ - ਭਗਵੰਤ ਮਾਨ
- 16 ਮਈ ਨੂੰ ਅਰਵਿੰਦ ਕੇਜਰੀਵਾਲ ਪੰਜਾਬ ਆ ਕੇ ਤੁਹਾਡੇ ਨਾਲ ਹੋਣਗੇ ਰੂ-ਬ-ਰੂ, ਭਾਜਪਾ ਨੂੰ ਇਹ ਭੁਲੇਖਾ ਸੀ ਕਿ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨ ਨਾਲ ਆਮ ਆਦਮੀ ਪਾਰਟੀ ਖ਼ਤਮ ਹੋ ਜਾਵੇਗੀ
- 'ਆਪ' ਉਮੀਦਵਾਰ ਗੁਰਪ੍ਰੀਤ ਜੀ.ਪੀ ਨੇ ਕਿਹਾ- ਪੰਜਾਬ ਦੇ ਆਮ ਲੋਕ ਅਤੇ ਕਿਸਾਨ ਮਾਨ ਸਰਕਾਰ ਤੋਂ ਬਹੁਤ ਖ਼ੁਸ਼ ਹਨ, ਕਿਸਾਨਾਂ ਨੂੰ ਦਿਨ ਸਮੇਂ ਬਿਨਾ ਕੱਟ ਤੋਂ ਬਿਜਲੀ ਮਿਲ ਰਹੀ ਹੈ, ਜਦਕਿ ਆਮ ਲੋਕਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਹੈ